Leading online punjabi news portal and best punjabi website focusing on latest breaking and top Punjabi News, Punjab Transfers , Punjab Politics ,Punjabi Cinema , India News , World News , Health News , Latest Punjab Transfers , Sikh News Nri News

ਸੁਖਬੀਰ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਖਰੜ ਹਲਕੇ ਦੇ 6 ਆਗੂਆਂ ਨੂੰ ਪਾਰਟੀ ਵਿਚੋਂ ਕੱਢਿਆ


ਚੰਡੀਗੜ• 11 ਫਰਵਰੀ-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਪਾਰਟੀ ਦੇ ਉਮੀਦਵਾਰ ਸ. ਰਣਜੀਤ ਸਿੰਘ ਗਿੱਲ ਦਾ ਵਿਧਾਨ ਸਭਾ ਚੋਣਾਂ ਵਿੱਚ ਵਿਰੋਧ ਕਰਨ ਕਰਕੇ  ਪਾਰਟੀ ਦੇ ਖਰੜ ਹਲਕੇ ਨਾਲ ਸਬੰਧਤ 6 ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਹੈ, ਉਹਨਾਂ ਵਿੱਚ ਬੀਬੀ ਪਰਮਜੀਤ ਕੌਰ ਬਡਾਲੀ ਚੇਅਰਪਰਸਨ ਜਿਲਾ ਪ੍ਰੀਸਦ ਮੋਹਾਲੀ, ਸ. ਮੇਜਰ ਸਿੰਘ ਸੰਗਤਪੁਰਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਸ. ਗੁਰਵਿੰਦਰ ਸਿੰਘ ਡੂਮਛੇੜੀ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਸ. ਮਨਦੀਪ ਸਿੰਘ ਖਿਜਰਾਬਾਦ ਵਾਈਸ ਚੇਅਰਮੈਨ ਬਲਾਕ ਸੰਮਤੀ ਮਾਜਰੀ, ਸ. ਸਾਹਿਬ ਸਿੰਘ ਬਡਾਲੀ ਅਤੇ ਸ. ਤੇਜਪਾਲ ਸਿੰਘ ਕੁਰਾਲੀ ਦੇ ਨਾਮ ਸ਼ਾਮਲ ਹਨ। ਸ. ਬਾਦਲ ਨੇ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਵੀ ਆਗੂ ਜਾਂ ਵਰਕਰ ਪਾਰਟੀ ਅਨੁਸ਼ਾਸਨ ਭੰਗ ਕਰੇਗਾ ਉਸਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। 

Comments

X
Like our page to close this popup